ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਅਖੰਡ ਪਾਠ ਸਾਹਿਬ ਆਰੰਭ - Guru Arjan Dev Ji
ਅੰਮ੍ਰਿਤਸਰ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਬਾਬਾ ਦੀਪ ਸਿੰਘ "ਸ਼ਹੀਦਾਂ ਸਾਹਿਬ" ਦੇ ਮੈਨੇਜਰ ਭਾਈ ਹਰਪ੍ਰੀਤ ਸਿੰਘ ਅਤੇ ਕੁਝ ਸੇਵਾਦਾਰ ਹੀ ਹਾਜ਼ਰ ਸਨ। ਪਾਠ ਦੇ ਪ੍ਰਕਾਸ਼ ਮੌਕੇ ਸੰਗਤਾਂ ਨੂੰ ਨਹੀਂ ਆਉਣ ਦਿੱਤਾ ਗਿਆ ਕਿਉਂਕਿ ਕੋਰੋਨਾ ਨੂੰ ਮੁੱਖ ਰੱਖਦੇ ਹੋਏ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਬਾਹਰ ਹੀ ਨਾਕਾ ਲਾਇਆ ਹੋਇਆ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ 30 ਮਈ 1606 ਈਸਵੀ ਵਿੱਚ ਹੋਈ ਸੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 26 ਮਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਪਾਏ ਜਾਣਗੇ।