ਪਠਾਨਕੋਰਟ ਪੁਲਿਸ ਦੀ ਅਪੀਲ, ਕਰਫਿਊ ਦੌਰਾਨ ਘਰ 'ਚ ਰਹਿਣ ਲੋਕ - pathankot police
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਕਰਫਿਊ ਲਗਾਏ ਜਾਣ ਤੋਂ ਬਾਅਦ ਪਠਾਨਕੋਟ ਪੁਲਿਸ ਨੇ ਲੋਕਾਂ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਪੁਲਿਸ ਵੱਲੋਂ ਲਗਾਤਾਰ ਸ਼ਹਿਰ 'ਚ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।