ਪਠਾਨਕੋਟ: ਕੋਵਿਡ-19 ਤੋਂ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਆਯੋਜਿਤ - ਪੰਜਾਬ 'ਚ ਕਰਫਿਊ
ਪਠਾਨਕੋਟ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਸੂਬੇ 'ਚ 1451 ਲੋਕਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾ ਸੰਕਟ ਨੂੰ ਮੱਦੇਨਜ਼ਰ ਰੱਖਦਿਆਂ ਡਿਜਾਸਟਰ ਮੈਨੇਜਮੈਂਟ ਤੇ ਸਰਕਾਰ ਵੱਲੋਂ ਕੋਵਿਡ ਮੈਨੇਜਮੈਂਟ ਗਰੁਪ ਅਧੀਨ ਜ਼ਿਲ੍ਹਾ ਪਠਾਨਕੋਟ ਵਿਖੇ ਕੋਰੋਨਾ ਵਾਇਰਸ ਤੋਂ ਨਜਿੱਠਣ ਦੀ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਰੀਵਿਊ ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖ਼ਹਿਰਾ ਵੱਲੋਂ ਕੀਤੀ ਗਈ। ਇਸ ਮੀਟਿੰਗ 'ਚ ਤਿੰਨਾਂ ਹਲਕਿਆਂ ਦੇ ਵਿਧਾਇਕਾਂ ਸਣੇ ਸਿਹਤ ਵਿਭਾਗ ਦੀ ਟੀਮ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਰਹੇ। ਇਸ ਬਾਰੇ ਦੱਸਦੇ ਹੋਏ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੀਟਿੰਗ 'ਚ ਕੋਰੋਨਾ ਵਾਇਰਸ ਦੇ ਸਬੰਧ 'ਚ ਹੁਣ ਤੱਕ ਦੀ ਸਾਰੀ ਕਾਰਗੁਜ਼ਾਰੀ ਬਾਰੇ ਤੇ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪ੍ਰਭਾਵ ਬਾਰੇ ਵਿਸਧਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਭਵਿੱਖ ਵਿੱਚ ਵੀ ਕਰੋਨਾ ਵਾਈਰਸ ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਵੀ ਚਰਚਾ ਕੀਤੀ ਗਈ।