ਪਠਾਨਕੋਰ: ਜੰਮੂ-ਕਸ਼ਮੀਰ ਦੇ ਪ੍ਰਵਾਸੀਆਂ ਨੇ ਘਰ ਨਾ ਭੇਜੇ ਜਾਣ ਨੂੰ ਲੈ ਕੇ ਕੀਤੀ ਭੁੱਖ ਹੜਤਾਲ
ਪਠਾਨਕੋਟ: ਜ਼ਿਲ੍ਹੇ 'ਚ ਫਸੇ ਜੰਮੂ ਅਤੇ ਕਸ਼ਮੀਰ ਦੇ ਪ੍ਰਵਾਸੀ ਮਜ਼ਦੂਰਾਂ ਨੇ ਉਨ੍ਹਾਂ ਨੂੰ ਵਾਪਸ ਨਾ ਭੇਜੇ ਜਾਣ ਦੇ ਰੋਸ ਵਜੋਂ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ। ਇਨ੍ਹਾਂ ਪ੍ਰਵਾਸੀਆਂ ਨੇ ਕਿਹਾ ਕਿ ਉਨ੍ਹਾਂ ਦਾ ਕੁਆਰੰਟਾਈਨ ਦਾ ਸਮਾਂ ਵੀ ਪੂਰਾ ਹੋ ਚੁੱਕਿਆ ਹੈ। ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਹਨ ਕਿ ਇਨ੍ਹਾਂ ਮਜ਼ਦੂਰਾਂ ਨੂੰ ਵਾਪਸ ਭੇਜਿਆ ਜਾ ਸਕੇ।