ਪਠਾਨਕੋਟ ਨਗਰ ਨਿਗਮ ਵਿਕਾਸ ਕਾਰਜਾਂ ਦੇ ਨਾਂਅ 'ਤੇ ਕਰ ਰਹੀ ਲੁੱਟ, ਲੋਕਾਂ ਨੇ ਬੰਦ ਕਰਵਾਇਆ ਕੰਮ - ਸਾਬਕਾ ਕੌਂਸਲਰ
ਪਠਾਨਕੋਟ: ਨਗਰ ਨਿਗਮ ਦੀਆਂ ਚੋਣਾਂ ਦੇ ਆਉਂਦੇ ਹੀ ਕਾਂਗਰਸ ਵੱਲੋਂ ਬੜੀ ਤੇਜ਼ੀ ਨਾਲ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾ ਦੀ ਪੋਲ ਕੰਮ ਦੇ ਨਾਲ ਨਾਲ ਹੀ ਖੁੱਲ੍ਹਣੀ ਸ਼ੁਰੂ ਹੋ ਗਈ ਹੈ। ਅਸੀਂ ਗੱਲ ਕਰ ਰਹੇ ਹਾਂ ਸ਼ਹਿਰ ਦੇ ਵਾਰਡ ਨੰਬਰ 43 ਦੀ, ਜਿੱਥੇ ਲੋਕਾਂ ਨੇ ਆਰੋਪ ਲਗਾਇਆ ਹੈ ਕਿ ਵਿਕਾਸ ਕਾਰਜਾਂ ਦੇ ਨਾਮ 'ਤੇ ਜੋ ਗਲੀਆਂ ਬਣਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਘਟੀਆ ਮਟੀਰੀਅਲ ਪਾਇਆ ਜਾ ਰਿਹਾ ਹੈ। ਇਸ ਦੇ ਚਲਦੇ ਲੋਕਾਂ ਨੇ ਨਿਗਮ ਦੇ ਇਸ ਘਟੀਆ ਮਟੀਰੀਅਲ ਦੇ ਇਸਤੇਮਾਲ 'ਤੇ ਆਰੋਪ ਲਗਾਉਂਦੇ ਹੋਏ ਕੰਮ ਨੂੰ ਬੰਦ ਕਰਵਾ ਦਿੱਤਾ ਹੈ ਅਤੇ ਸਾਫ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਜੇ ਨਿਗਮ ਵੱਲੋਂ ਵਿਕਾਸ ਕਾਰਜ ਕਰਵਾਏ ਜਾਣੇ ਹਨ ਤਾਂ ਠੇਕੇਦਾਰਾਂ ਨੂੰ ਵਧੀਆ ਮਟੀਰੀਅਲ ਦਾ ਇਸਤੇਮਾਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਅਤੇ ਗਲੀਆਂ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਜਾਵੇ ਨਹੀਂ ਤਾਂ ਗਲੀਆਂ ਦੇ ਵਿੱਚ ਇਹ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਦੂਜੇ ਪਾਸੇ ਜਦੋਂ ਵਾਰਡ ਦੇ ਸਾਬਕਾ ਕੌਂਸਲਰ ਦੇ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਚਾਹੇ ਨਿਗਮ ਭੰਗ ਹੋ ਚੁੱਕੀ ਹੈ ਪਰ ਉਹ ਮੌਕੇ ਦੇ ਪਾਰਸ਼ਦ ਹਨ ਪਰ ਉਨ੍ਹਾਂ ਦੀ ਕੋਈ ਨਹੀਂ ਸੁਣਦਾ। ਉਨ੍ਹਾਂ ਨੇ ਕਿਹਾ ਕਿ ਨਿਗਮ ਦੇ ਨਾਲ ਇਹ ਇਲਾਕਾ ਨਵਾਂ ਜੋੜਿਆ ਗਿਆ ਹੈ। ਸੀਵਰੇਜ ਗਲੀਆਂ ਨਾਲੀਆਂ ਦਾ ਕੰਮ ਕਰਵਾਇਆ ਜਾ ਰਿਹਾ ਹੈ ਪਰ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।