ਲੋਕਾਂ ਦੇ ਘਰਾਂ ਦੇ ਬਾਹਰ ਲਟਕ ਰਹੀਆਂ ਨੇ ਬਿਜਲੀ ਦੀਆਂ ਤਾਰਾਂ, ਵਿਭਾਗ ਬੇਖ਼ਬਰ
ਪਠਾਨਕੋਟ: ਸੁਜਾਨਪੁਰ ਵਿਖੇ ਲੋਕਾਂ ਦੇ ਘਰਾਂ ਦੇ ਬਾਹਰ ਬਿਜਲੀ ਦੀਆਂ ਤਾਰਾਂ ਲਟਕ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਕਈ ਵਾਰ ਇਸ ਸਬੰਧੀ ਪਾਵਰ ਕਾਰਪੋਰੇਸ਼ਨ ਨੂੰ ਸ਼ਿਕਾਇਤ ਕਰ ਚੁੱਕੇ ਹਨ ਪਰ ਉਨ੍ਹਾਂ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੀਤਾ ਗਿਆ। ਲੋਕਾਂ ਨੇ ਰੋਸ ਜਤਾਉਂਦਿਆਂ ਪ੍ਰਸ਼ਾਸਨ ਇਸ ਦਾ ਹੱਲ ਕਰਨ ਲਈ ਕਿਸੇ ਹਾਦਸੇ ਦਾ ਇੰਤਜ਼ਾਰ ਕਰ ਰਿਹਾ ਹੈ।