ਪਠਾਨਕੋਟ ਟ੍ਰੈਫ਼ਿਕ ਪੁਲਿਸ ਨੇ ਸਕੂਲੀ ਬੱਚਿਆਂ ਲਈ ਸ਼ੁਰੂ ਕੀਤੀ ਜਾਗਰੁਕਤਾ ਮੁੁਹਿੰਮ - ਟ੍ਰਾਫੀਕ ਪੁਲਿਸ ਨੇ ਚਲਾਈ ਟ੍ਰੈਫਿਕ ਨਿਯਮਾਂ ਬਾਰੇ ਸਕੂਲੀ ਬੱਚਿਆਂ ਲਈ ਜਾਗਰੂਕਤਾ ਮੁੁਹਿੰਮ
ਦੇਸ਼ ਭਰ 'ਚ ਆਏ ਦਿਨ ਸੜਕ ਹਾਦਸੇ ਦੇ ਕਈ ਮਾਮਲੇ ਸਾਹਮਣੇ ਆਉਂਦੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲੇ ਸਕੂਲ ਤੇ ਕਾਲਜ ਦੇ ਵਿਦਿਆਰਥੀ ਹੁੰਦੇ ਹਨ। ਸੜਕ ਹਾਦਸਿਆਂ ਦੀ ਵੱਧ ਰਹੀ ਰਫ਼ਤਾਰ ਨੂੰ ਵੇਖਦੇ ਹੋਏ। ਪਠਾਨਕੋਟ 'ਚ ਪੀਸੀਆਰ ਟੀਮ ਵੱਲੋਂ ਇੰਚਾਰਜ ਹਰਪ੍ਰੀਤ ਕੌਰ ਦੀ ਦੇਖ-ਰੇਖ 'ਚ ਨਾਕਾ ਲਾ ਕੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੇ ਬਾਰੇ ਜਾਗਰੁਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਜਿੰਦਰ ਮਨਹਾਸ ਨੇ ਦੱਸਿਆ ਕਿ ਸ਼ਹਿਰ ਵਿੱਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਜੋ ਸ਼ਹਿਰ ਦੇ ਸਕੂਲਾਂ 'ਚ ਜਾ ਕੇ ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਜਾਗਰੁਕ ਕਰੇਗੀ।
TAGGED:
Traffic police