ਵਿਕਾਸ ਨਾ ਹੋਣ ਦੇ ਚਲਦਿਆਂ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਪਿੰਡ ਸਰਨਾ ਦੇ ਲੋਕ - ਨਗਰ ਨਿਗਮ ਪਠਾਨਕੋਟ
ਪਠਾਨਕੋਟ: ਪੰਜਾਬ ਸਰਕਾਰ ਉਂਝ ਤਾਂ ਸੂਬੇ 'ਚ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ, ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਹੀ ਉਲਟ ਹੈ। ਅਜਿਹਾ ਹੀ ਮਾਮਲਾ ਪਠਾਨਕੋਟ ਦੇ ਪਿੰਡ ਸਰਨਾ ਵਿਖੇ ਵੇਖਣ ਨੂੰ ਮਿਲਿਆ। ਨਗਰ ਨਿਗਮ ਪਠਾਨਕੋਟ ਦਾ ਵਾਰਡ ਨੰ.50 ਵਿੱਚ ਵਿਕਾਸ ਕਾਰਜ ਪੂਰੇ ਨਾ ਹੋਣ, ਪੱਕੀਆਂ ਸੜਕਾਂ ਤੇ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਦੇ ਚਲਦਿਆਂ ਲੋਕ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਥਾਨਕ ਵਿਧਾਇਕ ਵੱਲੋਂ ਵਿਕਾਸ ਕਾਰਜ ਸ਼ੁਰੂ ਤਾਂ ਕਰਵਾ ਦਿੱਤੇ ਗਏ, ਪਰ ਇਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਹੋਣ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਕਿਹਾ ਕਿ ਕੋਈ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ 'ਤੇ ਧਿਆਨ ਨਹੀਂ ਦਿੰਦਾ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਇਲਾਕੇ 'ਚ ਸੀਵਰੇਜ ਦੀ ਵਿਵਸਥਾ, ਪੀਣ ਵਾਲੇ ਪਾਣੀ ਦੀ ਸਪਲਾਈ, ਸਾਫ਼-ਸਫ਼ਾਈ ਅਤੇ ਪੱਕੀਆਂ ਸੜਕਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਪੂਰੇ ਕਰਵਾਏ ਜਾਣ ਦੀ ਮੰਗ ਕੀਤੀ ਹੈ।