ਭਾਜਪਾ ਵਰਕਰਾਂ ਨੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਫੂਕਿਆ ਪੁਤਲਾ - Prime Minister Imran Khan
ਪਟਿਆਲਾ 'ਚ ਭਾਜਪਾ ਵਰਕਰਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਗੁਰੂਦਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਕੀਤੇ ਪੱਥਰਾਅ ਦੇ ਵਿਰੋਧ 'ਚ ਕੀਤਾ ਗਿਆ ਹੈ। ਭਾਜਪਾ ਆਗੂਆਂ ਨੇ ਪਾਕਿਸਤਾਨ ਦੀ ਇੱਟ ਨਾਲ ਇੱਟ ਵਜਾ ਕੇ ਜਵਾਬ ਦੇਣ ਦੀ ਗੱਲ ਕੀਤੀ। ਇਸ ਸੰਬੰਧ 'ਚ ਭਾਜਪਾ ਆਗੂ ਹਰਿੰਦਰ ਕੋਹਲੀ ਨੇ ਕਿਹਾ ਕਿ ਪਾਕਿਸਤਾਨ ਨੇ ਜੋ ਨਨਕਾਣਾ ਸਾਹਿਬ 'ਤੇ ਪੱਥਰਾਅ ਕੀਤਾ ਹੈ ਉਸ ਨੂੰ ਬਰਦਾਸ਼ ਨਹੀਂ ਕੀਤਾ ਜਾਵੇਗਾ। ਅਸੀਂ ਇਸ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹਾਂ।