ਪਟਿਆਲਾ ਦੇ ਸਨੌਰ ਮਾਮਲੇ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ : ਐਚ.ਐਸ ਫੂਲਕਾ - Chandigarh news update
ਚੰਡੀਗੜ੍ਹ: ਪਟਿਆਲਾ ਨੇੜਲੇ ਸਨੌਰ ਦੀ ਸਬਜ਼ੀ ਮੰਡੀ ਵਿਖੇ ਅੱਜ ਸਵੇਰੇ ਨਿਹੰਗ ਸਿੰਘਾਂ ਤੇ ਪੁਲਿਸ ਵਿਚਾਲੇ ਹੋਏ ਖੂਨੀ ਟਕਰਾਅ ਵਿੱਚ ਨਿਹੰਗਾਂ ਨੇ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਦਾ ਹੱਥ ਕੱਟ ਦਿੱਤਾ। ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਵਕੀਲ ਐਚ.ਐਸ ਫੂਲਕਾ ਨੇ ਇਸ ਘਨਟਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਰਫਿਊ ਜਾਂ ਸੰਕਟ ਦੇ ਸਮੇਂ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਉੱਤੇ ਅਟੈਕ ਹੋਣ ਲੱਗੇ ਤਾਂ ਇਹ ਬੇਹਦ ਗ਼ਲਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਨੂੰ ਸੰਦੇਸ਼ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ।