ਕਰੋਨਾ ਵਾਇਰਸ ਨੂੰ ਲੈ ਕੇ ਪਟਿਆਲਾ ਦਾ ਪ੍ਰਸ਼ਾਸਨ ਚੌਕਸ, ਡੀਸੀ ਵੱਲੋਂ ਸਖ਼ਤ ਹਦਾਇਤਾਂ ਜਾਰੀ - ਕਰੋਨਾ ਵਾਇਰਸ ਨੂੰ ਲੈ ਕੇ ਪਟਿਆਲਾ ਦਾ ਪ੍ਰਸ਼ਾਸਨ ਚੌਕਸ
ਜਿੱਥੇ ਪੂਰੇ ਵਿਸ਼ਵ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ, ਉੱਥੇ ਹੀ ਇਸ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਸਖ਼ਤ ਹੁਕਮ ਜਾਰੀ ਕੀਤੇ ਹਨ, ਜਿਸ ਦੇ ਅਧੀਨ ਪਟਿਆਲਾ ਦੇ ਡੀਸੀ ਕੁਮਾਰ ਅਮਿਤ ਵੱਲੋਂ ਵੀ ਇਸ ਦੀ ਰੋਕਥਾਮ ਲਈ ਉੱਤਮ ਕਦਮ ਚੁੱਕਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਸ਼ਹਿਰ ਦੇ ਸਾਰੇ ਹਸਪਤਾਲਾ ਨੂੰ ਖ਼ਾਸ ਤੌਰ ਉੱਤੇ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜੇ ਕੋਈ ਅਜਿਹਾ ਸ਼ੱਕੀ ਮਰੀਜ਼ ਨਜ਼ਰ ਆਉਂਦਾ ਹੈ ਤਾਂ ਤੁਰੰਤ ਪਹਿਲ ਦੇ ਆਧਾਰ ਉੱਤੇ ਉਸ ਦਾ ਇਲਾਜ ਕੀਤਾ ਜਾ ਸਕੇ। ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਸੀਨੀਅਰ ਡਾਕਟਰ ਵਿਕਾਸ ਗੋਇਲ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਦੌਰਾਨ ਦੱਸਿਆ ਕਿ ਕਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ ਹੈ।