ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲਿਆਂ ਨੂੰ ਪਟਿਆਲਾ ਡੀਸੀ ਦੀ ਅਪੀਲ - corona vaccine
ਪਟਿਆਲਾ: ਸੂਬੇ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪਟਿਆਲਾ ਵਿੱਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਚੌਕਸ ਵਿਖਾਈ ਦੇ ਰਿਹਾ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਵੱਲੋਂ ਕੋਰੋਨਾ ਟੀਕਾਕਰਨ ਨਹੀਂ ਕਰਵਾਇਆ ਗਿਆ ਉਨ੍ਹਾਂ ਨੂੰ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਲੋਕਾਂ ਵੱਲੋਂ ਕੋਰੋਨਾ ਵੈਕਸੀਨ (corona vaccine) ਲਗਾਈ ਗਈ ਹੈ ਅਤੇ ਉਹ ਕੋਰੋਨਾ ਦੀ ਚਪੇਟ ਵਿੱਚ ਘੱਟ ਆ ਰਹੇ ਹਨ। ਨਾਲ ਹੀ ਕਿਹਾ ਕਿ ਜੇਕਰ ਉਨ੍ਹਾਂ ਵਿੱਚ ਕੋਰੋਨਾ ਦੇ ਲੱਛਣ ਪਾਏ ਵੀ ਜਾ ਰਹੇ ਹਨ ਤਾਂ ਉਨ੍ਹਾਂ ਦਾ ਇਲਾਜ ਕਰਨ ਵਿੱਚ ਬਹੁਤ ਹੀ ਘੱਟ ਸਮੱਸਿਆ ਆ ਰਹੀ ਹੈ। ਇਸਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਲਗਾਉਣ ਤੋਂ ਡਰਨਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਹਲਕਾ ਬੁਖਾਰ ਹੋ ਸਕਦਾ ਜਿਸ ਤੋਂ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।