ਪਟਿਆਲਾ ਨਗਰ ਨਿਗਮ ਮੁਲਾਜ਼ਮਾਂ ਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ - punjab government
ਪਟਿਆਲਾ ਨਗਰ ਨਿਗਮ ਕਰਮਚਾਰੀਆਂ ਨੇ ਕਾਰਪੋਰੇਸ਼ਨ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਾਰਪੋਰੇਸ਼ਨ ਵਿੱਚ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਮੁਲਾਜ਼ਮਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਤਨਖ਼ਾਹਾਂ ਵਿੱਚ ਦੇਰੀ ਹੋਣ ਤੇ ਜੀਐਸਟੀ ਦੀ ਰਕਮ ਨਾ ਆਉਣ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਰਵੱਈਆ ਠੀਕ ਕਰਨਾ ਚਾਹੀਦਾ ਹੈ, ਨਹੀਂ ਤਾਂ ਆਉਣ ਵਾਲੇ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਦਾ ਭੁਗਤਾਨ ਨਗਰ ਨਿਗਮ ਪਟਿਆਲਾ ਤੇ ਪੰਜਾਬ ਸਰਕਾਰ ਨੂੰ ਕਰਨਾ ਪਵੇਗਾ।