ਪਟਿਆਲਾ ਪੁਲਿਸ ਨੇ ਕਤਲ ਮਾਮਲੇ 'ਚ ਮੁਲਜ਼ਮ ਕੀਤਾ ਗ੍ਰਿਫ਼ਤਾਰ - ਰੇਲਵੇ ਸਟੇਸ਼ਨ ਪਟਿਆਲਾ
ਪਟਿਆਲਾ: ਰੇਲਵੇ ਸਟੇਸ਼ਨ ਪਟਿਆਲਾ ਨੇੜੇ ਬੀਤੇ ਦਿਨੀਂ ਕੁੱਝ ਅਣਪਛਾਤੇ ਲੋਕਾਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਸੀ। ਪਟਿਆਲਾ ਪੁਲਿਸ ਨੇ ਇਸ ਕਤਲ ਮਾਮਲੇ 'ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਉਸ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ। ਜਿਥੇ ਪੁਲਿਸ ਨੇ ਮੁਲਜ਼ਮ ਖਿਲਾਫ 7 ਦਿਨਾਂ ਰਿਮਾਂਡ ਹਾਸਲ ਕੀਤਾ ਹੈ। ਇਸ ਬਾਰੇ ਦੱਸਦੇ ਹੋਏ ਐਸਐਚਓ ਹਰਜਿੰਦਰ ਸਿੰਘ ਢਿਲੋਂ ਨੇ ਦੱਸਿਆ ਕਿਬੀਤੇ ਦਿਨੀਂ ਰੇਲਵੇ ਸਟੇਸ਼ਨ ਨੇੜੇ ਕੁਨਾਲ ਉਰਫ ਸਾਜਨ ਨਾਂਅ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰ ਉਸ ਦੇ ਖਿਲਾਫ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਕਤ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਉਨ੍ਹਾਂ ਜਲਦ ਹੀ ਹੋਰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕਤਲ ਮਾਮਲਾ ਸੁਲਝਾਏ ਜਾਣ ਦੀ ਉਮੀਂਦ ਪ੍ਰਗਟਾਈ।