ਮਿਸ਼ਨ ਫ਼ਤਿਹ: ਪਟਿਆਲਾ ਪੁਲਿਸ ਨੇ ਕੱਢੀ ਸਾਈਕਲ ਰੈਲੀ - ਐਸਐਸਪੀ ਮਨਦੀਪ ਸਿੰਘ ਸਿੱਧੂ
ਪਟਿਆਲਾ: ਪਟਿਆਲਾ ਪੁਲਿਸ ਵੱਲੋਂ ਐਸਐਸਪੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਲਡ ਬਾਈਸਾਈਕਲ ਡੇਅ ਮੌਕੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਖ਼ਿਲਾਫ਼ ਜਾਗਰੂਕਤਾ ਲਈ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੇ ਵਿੱਚ 125 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੇ ਹਿੱਲਾ ਲਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਨੇ ਲੋਕਾਂ ਨੂੰ ਤੰਦਰੂਸਤ ਰਹਿਣ ਦੀ ਸਲਾਹ ਦਿੰਦਿਆਂ ਕੋਰੋਨਾ ਖ਼ਿਲਾਫ਼ ਜੰਗ ਨੂੰ ਜਿੱਤਣ ਦੀ ਗੱਲ ਆਖੀ।