ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਮਰੀਜ਼ਾਂ ਦੀ ਭਾਲ ਲਈ ਸਰਵੇ - TB Free India Campaign
ਫ਼ਤਿਹਗੜ੍ਹ ਸਾਹਿਬ: ਸਾਲ 2025 ਤੱਕ ਟੀਬੀ ਮੁਕਤ ਭਾਰਤ ਬਣਾਉਣ ਦੇ ਟੀਚੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਟੀਬੀ ਦੇ ਮਰੀਜ਼ਾਂ ਦੀ ਭਾਲ ਕਰਨ ਅਤੇ ਉਨ੍ਹਾਂ ਦੇ ਪੂਰਨ ਇਲਾਜ ਲਈ ਸਰਵੇ ਕਰਵਾਇਆ ਜਾ ਰਿਹਾ ਹੈ। ਅੱਜ ਫ਼ਤਹਿਗੜ੍ਹ ਸਾਹਿਬ ਦੀ ਆਈਐਮਏ ਸ਼ਾਖਾ ਅਤੇ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕਰਕੇ ਫ਼ਤਹਿਗੜ੍ਹ ਸਾਹਿਬ ਵਿੱਚ ਟੀਬੀ ਦੇ ਮਰੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਵਿੱਚ ਡਾ. ਅਨੁਰਾਗ ਚੌਧਰੀ ਅਤੇ ਕਮਿਊਨਿਟੀ ਮੈਡੀਸਿਨ ਵਿਭਾਗ ਡੀਐਮਸੀ ਹਸਪਤਾਲ ਲੁਧਿਆਣਾ ਦੇ ਮੁਖੀ, ਡਾ. ਸਰੀਤ ਸ਼ਰਮਾ ਸਟੇਟ ਕੋਆਰਡੀਨੇਟਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।