ਪੰਜਾਬ

punjab

ETV Bharat / videos

ਆਪਣੀਆਂ ਮੰਗਾਂ ਨੂੰ ਲੈ ਕੇ ਡਾਕਟਰ ਹੜਤਾਲ ’ਤੇ, ਮਰੀਜ਼ ਹੋ ਰਹੇ ਖੱਜਲ - ਸਿਵਲ ਹਸਪਤਾਲ ਦੇ ਡਾਕਟਰਾਂ

By

Published : Jun 25, 2021, 4:53 PM IST

ਹੁਸ਼ਿਆਰਪੁਰ: ਜ਼ਿਲ੍ਹੇ ਦੇ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਓਪੀਡੀ ਸੇਵਾਵਾਂ ਬੰਦ ਕਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਡਾਕਟਰਾਂ ਨੇ ਕਿਹਾ ਕਿ ਸਰਕਾਰ ਵੱਲੋਂ 6ਵੇਂ ਪੇ ਕਮਿਸ਼ਨ ਚ ਧੱਕਾ ਕੀਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਵਲੋਂ ਮਜਬੂਰਨ ਇਹ ਕਦਮ ਚੁੱਕਿਆ ਗਿਆ। ਡਾਕਟਰਾਂ ਦੀ ਹੜਤਾਲ ਦੌਰਾਨ ਮਰੀਜ਼ਾਂ ਨੂੰ ਆ ਰਹੀ ਪਰੇਸ਼ਾਨੀ ਨੂੰ ਲੈ ਕੇ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਮਰੀਜ਼ਾਂ ਦਾ ਕਹਿਣਾ ਹੈ ਕਿ ਡਾਕਟਰ ਤਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ ਜੋ ਲੋਕ ਦੂਰ ਦੂਰ ਤੋਂ ਆ ਰਹੇ ਹਨ ਉਹ ਹੁਣ ਕਿੱਧਰ ਜਾਣ। ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details