ਪੱਟੀ ਪੁਲਿਸ ਨੇ ਚੋਰੀ ਦੇ 8 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕੀਤੇ ਕਾਬੂ - search for the culprit begins
ਤਰਨ ਤਾਰਨ: ਪੱਟੀ ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਚੋਰੀ ਦੇ ਅੱਠ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਐੱਸਐੱਚਓ ਲਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਕੁਝ ਬਦਮਾਸ਼ ਧਾਰਮਿਕ ਸਥਾਨਾਂ ਅਤੇ ਭੀੜ-ਭੜਾਕੇ ਵਾਲੀਆਂ ਥਾਵਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਵੇਚਦੇ ਹਨ। ਇਸ ਦੌਰਾਨ ਉਨ੍ਹਾਂ ਨੇ ਸ਼ੱਕੀ ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ‘ਚੋਂ ਇੱਕ ਧੁੰਦ ਦਾ ਫ਼ਾਇਦਾ ਚੁੱਕ ਕੇ ਫ਼ਰਾਰ ਹੋਣ ‘ਚ ਸਫ਼ਲ ਹੋ ਗਿਆ, ਜਦਕਿ ਬਾਕੀ ਦੋਹਾਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਲਿਆ ਗਿਆ। ਤਫ਼ਤੀਸ਼ ਦੌਰਾਨ ਦੋਹਾਂ ਦੋਸ਼ੀਆਂ ਤੋਂ ਸੱਤ ਮੋਟਰਸਾਈਕਲ ਹੋਰ ਬਰਾਮਦ ਹੋਏ। ਪੁਲਿਸ ਨੇ ਫ਼ਰਾਰ ਹੋਏ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।