ਆਪਣੀਆਂ ਮੰਗਾਂ ਨੂੰ ਲੈਕੇ ਪਟਵਾਰ ਯੂਨੀਅਨ ਦਾ ਧਰਨਾ ਜਾਰੀ - ਪ੍ਰਦਰਸ਼ਨ ਕਰਲ ਲਈ ਮਜਬੂਰ
ਸ੍ਰੀ ਮੁਕਤਸਰ ਸਾਹਿਬ: ਆਪਣੀਆਂ ਮੰਗਾਂ ਨੂੰ ਲੈਕੇ ਪਟਵਾਰ ਯੂਨੀਅਨ ਵਲੋਂ ਲੰਬੇ ਸਮੇਂ ਤੋਂ ਸਰਕਾਰ ਖਿਲਾਫ਼ ਮੋਰਚਾ ਖੋਲਿਆ ਗਿਆ ਹੈ। ਜਿਸ ਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ 'ਚ ਪਟਵਾਰੀਆਂ ਵਲੋਂ ਡੀ.ਸੀ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਮੰਗਾਂ ਨਹੀਂ ਮੰਨ ਰਹੀ, ਜਿਸ ਕਾਰਨ ਪ੍ਰਦਰਸ਼ਨ ਕਰਲ ਲਈ ਮਜਬੂਰ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਪਟਵਾਰੀਆਂ ਦੀ ਖਾਲੀ ਅਸਾਮੀਆਂ ਭਰੀਆਂ ਜਾਣ ਤਾਂ ਜੋ ਉਨ੍ਹਾਂ ਸਿਰ ਭਾਰ ਘੱਟ ਹੋ ਸਕੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਉਹ ਮੋਤੀ ਮਹਿਲ ਦਾ ਘਿਰਾਓ ਕਰਨਗੇ।