Protest: ਪਟਵਾਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ - ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਸ੍ਰੀ ਫਤਿਹਗੜ੍ਹ ਸਾਹਿਬ: ਆਪਣੀਆਂ ਮੰਗਾਂ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪਟਵਾਰੀਆਂ ਦੀਆਂ ਮੰਗਾਂ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਸਮੁੱਚੇ ਪੰਜਾਬ ਦੇ ਪਟਵਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਰੋਸ ਮੁਜ਼ਹਾਰਾ ਸਮੇਂ ਦਫ਼ਤਰੀ ਕੰਮ ਪੂਰਨ ਤੌਰ ’ਤੇ ਬੰਦ ਰੱਖਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਨੇ ਪਟਵਾਰ ਯੂਨੀਅਨ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਬਾਡੀ ਦੇ ਆਦੇਸ਼ ਮੁਤਾਬਕ 21 ਜੂਨ ਤੋਂ ਸਮੁੱਚੇ ਪੰਜਾਬ ਦੇ ਪਟਵਾਰੀਆਂ ਅਤੇ ਕਾਨੂੰਗੋਆ ਵਲੋਂ ਵਾਧੂ ਹਲਕਿਆਂ ਦਾ ਕੰਮ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ।