ਪਟਵਾਰ ਯੂਨੀਅਨ ਨੇ ਰਾਏਕੋਟ ਦੀ ਤਹਿਸੀਲ ਕੰਪਲੈਕਸ ਵਿਖੇ ਪ੍ਰਦਰਸ਼ਨ ਕੀਤਾ - Raikot tehsil complex
ਰਾਏਕੋਟ: ਤਹਿਸੀਲ ਕੰਪਲੈਕਸ ਵਿਖੇ ਪਟਵਾਰ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਹੱਕੀ ਮੰਗਾਂ ਦੀ ਪੂਰਤੀ ਦੀ ਮੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਪਟਵਾਰੀ ਬਲਰਾਜ ਸਿੰਘ ਨੇ ਦੱਸਿਆ ਕਿ 2648 ਅਸਾਮੀਆਂ ਖਾਲੀ ਹੋਣ ਕਾਰਨ ਉਨ੍ਹਾਂ 'ਤੇ ਕੰਮ ਦਾ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਥੇ ਹੀ ਇੱਕੋ ਸਮੇਂ ਭਰਤੀ ਪਟਵਾਰੀਆਂ ਦੀ ਤਨਖਾਹ ਦੀ ਤਰੁੱਟੀ ਦੂਰ ਕੀਤੀ ਜਾਵੇ, ਪਟਵਾਰੀ ਦੀ 18 ਮਹੀਨਿਆਂ ਦੀ ਟ੍ਰੇਨਿੰਗ ਨੂੰ ਸੇਵਾ ਕਾਲ ਵਿੱਚ ਸ਼ਾਮਲ ਕੀਤਾ ਜਾਵੇ। ਟ੍ਰੇਨਿੰਗ ਦੌਰਾਨ ਬੇਸਿਕ ਪੇਅ ਦਿੱਤੀ ਜਾਵੇ, ਬਲਕਿ ਇਸ ਸਿੰਘ ਭਰਤੀ ਨਿਯਮਾਂ ਵਿੱਚ ਲੋੜੀਂਦੀ ਸੋਧ ਵੀ ਕੀਤੀ ਜਾਵੇ, ਡਾਟਾ ਐੰਟਰੀ ਦਾ ਕੰਮ ਪ੍ਰਾਈਵੇਟ ਕੰਪਨੀ ਤੋਂ ਵਾਪਸ ਲੈ ਕੇ ਕੰਪਿਊਟਰ ਟ੍ਰੇਨਿੰਗ ਕਰ ਚੁੱਕੇ ਕਰਮਚਾਰੀਆਂ ਤੋਂ ਕਰਵਾਇਆ ਜਾਵੇ ਅਤੇ ਪਟਵਾਰੀਆਂ ਨੂੰ ਕੰਪਿਊਟਰ ਅਤੇ ਡਾਟਾ ਐਂਟਰੀ ਸਾਫਟਵੇਅਰ ਮੁਹੱਈਆ ਕਰਵਾਇਆ ਜਾਵੇ।