Patwaris on Strike:ਖਾਲੀ ਪੋਸਟਾਂ ਨੂੰ ਪੂਰਾ ਕਰਨ ਲਈ ਪਟਵਾਰੀਆਂ ਨੇ ਕੀਤੀ ਹੜਤਾਲ - ਹੱਕੀ ਮੰਗਾਂ
ਫ਼ਿਰੋਜ਼ਪੁਰ: ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਨੇ ਪੰਜਾਬ ਭਰ ਵਿੱਚ ਹੱਕੀ ਮੰਗਾਂ ਲਈ ਹੜਤਾਲ ਕਰ ਕੈਪਟਨ ਅਤੇ ਖਜ਼ਾਨਾ ਮੰਤਰੀ ਦਾ ਪੁਤਲਾ ਫੂਕੇ ਮੁਜ਼ਾਹਰਾ ਕੀਤਾ। ਪੰਜਾਬ ਵਿੱਚ 47 ਸੌ ਦੇ ਕਰੀਬ ਪਟਵਾਰੀਆਂ ਦੀਆਂ ਪੋਸਟਾਂ ਹਨ ਜਿਨ੍ਹਾਂ ਉੱਤੇ ਸਿਰਫ਼ 19 ਸੌ ਦੇ ਕਰੀਬ ਪਟਵਾਰੀ ਕੰਮ ਕਰ ਰਹੇ ਹਨ ਜਦ ਕਿ ਤਿੰਨ ਹਜ਼ਾਰ ਦੇ ਕਰੀਬ ਪੋਸਟਾਂ ਖਾਲੀ ਪਈਆਂ ਹਨ। ਇੱਕ ਪਟਵਾਰੀ ਕੋਲ ਕਈ-ਕਈ ਸਰਕਲਾਂ ਦਾ ਵਾਧੂ ਚਾਰਜ ਹੈ ਜਿਸ ਕਰਕੇ ਉਨ੍ਹਾਂ ਉੱਤੇ ਵਾਧੂ ਕੰਮ ਦਾ ਭਾਰ ਹੈ ਜਿਸ ਕਰਕੇ ਉਹ ਮਾਨਸਿਕ ਤੌਰ ਉੱਤੇ ਵੀ ਦਬਾਅ ਵਿੱਚ ਰਹਿੰਦੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਪੋਸਟਾਂ ਉੱਤੇ ਭਰਤੀ ਨਹੀਂ ਕੀਤੀ ਜਾ ਰਹੀ ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।