ਪਟਵਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਧਰਨਾ - ਪਟਵਾਰੀਆਂ ਨੇ ਲਗਾਇਆ ਧਰਨਾ
ਸੰਗਰੂਰ ਦੇ ਮੂਨਕ ਤਹਿਸੀਲ ਦਫ਼ਤਰ ਵਿਖੇ ਰੈਵੀਨਿਉ ਪਟਵਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਧਰਨਾ ਲਗਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਾਡੀ ਕੁਝ ਮੰਗਾਂ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਮੰਨਿਆ ਤਾਂ ਜਾ ਚੁੱਕਿਆ ਹੈ ਪਰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਵਿੱਚ ਪਟਵਾਰੀਆਂ ਦੀ ਭਰਤੀ ਦਾ ਨੋਟੀਫਿਕੇਸਨ ਨੂੰ ਰੱਦ ਕਰਨ ਬਾਰੇ, ਨਵੇਂ ਭਰਤੀ ਹੋਣ ਵਾਲੇ ਪਟਵਾਰੀਆਂ ਦੀ ਤਨਖਾਹ, ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਸਮੇਤ ਕਈ ਮੰਗਾ ਸ਼ਾਮਲ ਹਨ।