ਅਕਾਲੀ ਦਲ ਦੇ ਬੁਲਾਰੇ ਪਵਨ ਟੀਨੂੰ ਨੇ ਖੋਲ੍ਹੀ ਕੈਪਟਨ ਸਰਕਾਰ ਦੀ ਪੋਲ - Post Matric Scholarship
ਜਲੰਧਰ: ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੂੰ ਤਿੰਨ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ ਪਰ ਹਾਲੇ ਤੱਕ ਵੀ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਲਈ ਕੇਂਦਰ ਵੱਲੋਂ ਭੇਜੀ ਗਈ ਰਕਮ ਵਿੱਚੋਂ ਇੱਕ ਵੀ ਰੁਪਏ ਕਿਸੇ ਵੀ ਵਿਦਿਆਰਥੀ ਨੂੰ ਨਹੀਂ ਦਿੱਤੇ ਹਨ। ਜਲੰਧਰ ਤੋਂ ਅਕਾਲੀ ਦਲ ਦੇ ਬੁਲਾਰੇ ਪਵਨ ਟੀਨੂੰ ਨੇ ਕਿਹਾ ਕਿ ਸਕਾਲਰਸ਼ਿਪ ਨਾ ਮਿਲਣ ਕਾਰਨ ਸ਼ਡਿਊਲ ਕਾਸਟ ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਵਨ ਟੀਨੂੰ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਪੈਸਾ ਵਿਦਿਆਰਥੀਆਂ ਦੇ ਲਈ ਆ ਰਿਹਾ ਹੈ ਉਹ ਵਿਦਿਆਰਥੀਆਂ ਤੱਕ ਕਿਉਂ ਨਹੀਂ ਪਹੁੰਚ ਰਿਹਾ। ਟੀਨੂੰ ਨੇ ਕਿਹਾ ਕਿ ਜਲਦ ਹੀ ਇਸ ਮਾਮਲੇ 'ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।