ਜਲ੍ਹਿਆਂਵਾਲਾ ਬਾਗ ’ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 74ਵੀਂ ਬਰਸੀ ਮਨਾਈ - pay tribute to Mahatma Gandhi
ਅੰਮ੍ਰਿਤਸਰ: ਪੂਰੇ ਦੇਸ਼ ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ 74ਵੀਂ ਬਰਸੀ ਮਨਾਈ ਜਾ ਰਹੀ ਹੈ। ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਂਗ ਵਿੱਚ ਮਹਾਤਮਾ ਗਾਂਧੀ ਜੀ ਦੀ ਬਰਸੀ ਅਤੇ ਸ਼ਹੀਦਾਂ ਦੀ ਯਾਦ ਵਿੱਚ ਸਮਰਪਿਤ ਸਮਾਮਗ ਕਰਾਵਾਇਆ ਗਿਆ। ਇਸ ਦੌਰਾਨ ਮਹਾਤਮਾ ਗਾਂਧੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਮਹਾਤਮਾ ਗਾਂਧੀ ਤੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਹਿੱਸਾ ਪਾ ਆਪਣੀ ਜਾਨ ਗੁਆਉਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਕਰਵਾਏ ਗਏ ਇਸ ਸਮਾਗਮ 'ਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਤਿਹਾਸ ਨੂੰ ਵਿਸਾਰਨ ਨੂੰ ਲੈਕੇ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਸਰਕਾਰਾਂ ਤੇ ਲੀਡਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ ਹੈ।