ਲੁਧਿਆਣਾ 'ਚ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਵਾਲੀਆਂ ਥਾਵਾਂ ਦੀ ਕੋਰਟ ਨੇ ਮੰਗੀ ਰਿਪੋਰਟ - detail of mining places at ludhiana
ਚੰਡੀਗੜ੍ਹ: ਪੰਜਾਬ ਦੇ ਲੁਧਿਆਣਾ ਦੇ ਝੁੰਗੀਆਂ ਪਿੰਡ ਦੇ ਰਹਿਣ ਵਾਲੇ ਬਲਬੀਰ ਸਿੰਘ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਲੁਧਿਆਣਾ ਵਿਖੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਪਟੀਸ਼ਨ ਦੇ ਸਬੰਧ ਵਿੱਚ ਦਿਨ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਲੁਧਿਆਣਾ ਦੇ ਸੈਸ਼ਨ ਜੱਜ ਤੇ ਡੀਸੀ ਨੂੰ ਹੁਕਮ ਦਿੱਤੇ ਹਨ ਕਿ ਪਟੀਸ਼ਨਕਾਰ ਨੇ ਜਿਹੜੀਆਂ ਵੀ ਥਾਵਾਂ ਦੇ ਨਾਂਅ ਪਟੀਸ਼ਨ ਵਿੱਚ ਦਿੱਤੇ ਹਨ, ਉਨ੍ਹਾਂ ਦਾ ਦੌਰਾ ਕਰ ਕੇ ਕੋਰਟ ਨੂੰ ਰਿਪੋਰਟ ਦਿੱਤੀ ਜਾਵੇ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਜੁਲਾਈ ਨੂੰ ਹੋਵੇਗੀ।