ਪੰਜਾਬ

punjab

By

Published : Dec 12, 2020, 3:52 PM IST

ETV Bharat / videos

ਲੁਧਿਆਣਾ ’ਚ ਫੇਰ ਸ਼ੁਰੂ ਹੋਇਆ ਰਿਲਾਇੰਸ ਪੰਪਾਂ ਦਾ ਸ਼ਾਂਤੀਪੂਰਵਕ ਵਿਰੋਧ

ਲੁਧਿਆਣਾ: ਕੁਝ ਦਿਨ ਪਹਿਲਾਂ ਰਿਲਾਇੰਸ ਪੈਟਰੋਲ ਪੰਪਾਂ ਨੂੰ ਘੇਰਣ ਦਾ ਮਸਲਾ ਠੰਡਾ ਪੈ ਗਿਆ ਸੀ, ਪਰ ਇੱਕ ਵਾਰ ਫੇਰ ਕੇਂਦਰ ਸਰਕਾਰ ਦੁਆਰਾ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ਕਾਰਣ ਕਿਸਾਨਾਂ ਦਾ ਰੋਹ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਵੱਧ ਗਿਆ ਹੈ। ਇਸੇ ਲੜੀ ਦੇ ਤਹਿਤ ਨੌਜਵਾਨਾਂ ਵੱਲੋਂ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਦਿਆਂ ਰਿਲਾਇੰਸ ਪੈਟਰੋਲ ਪੰਪ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰਦਰਸ਼ਨ ’ਚ ਸ਼ਾਮਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅਸੀਂ ਲੋਕਾਂ ਨੂੰ ਪੰਪ ਤੋਂ ਤੇਲ ਪਵਾਉਣ ਲਈ ਨਹੀਂ ਰੋਕ ਰਹੇ ਸਗੋਂ ਉਨ੍ਹਾਂ ਨੂੰ ਜਾਗਰੂਕ ਕਰ ਰਹੇ ਹਾਂ ਕਿ ਕਿਸਾਨ ਸੰਘਰਸ਼ ਕਿਸੇ ਇਕ ਦਾ ਨਹੀਂ ਸਗੋਂ ਸਾਰੇ ਦੇਸ਼ ਦਾ ਹੈ, ਸਾਨੂੰ ਸਾਰਿਆਂ ਨੂੰ ਇਸ ਅੰਦੋਲਨ ’ਚ ਹਿੱਸਾ ਲੈਣਾ ਚਾਹੀਦਾ ਹੈ।

ABOUT THE AUTHOR

...view details