ਫਤਿਹਗੜ੍ਹ ਸਾਹਿਬ ਵਿੱਚ ਵੀ ਵੇਖਣ ਨੂੰ ਮਿਲਿਆ ਬੰਦ ਦਾ ਅਸਰ - ਪੇਂਡੂ ਭਾਰਤ ਬੰਦ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੇਂਡੂ ਭਾਰਤ ਬੰਦ ਦਾ ਅਸਰ ਦੇਖਣ ਨੂੰ ਮਿਲਿਆ, ਉੱਥੇ ਹੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਵੀ ਕਈ ਜਥੇਬੰਦੀਆਂ ਨੇ ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ, ਜਿਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੇ ਸਮੇਂ ਆਪਣਾ ਸੰਘਰਸ਼ ਜਾਰੀ ਰੱਖਣਗੇ।