ਪੇਂਡੂ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - jalandhar protest news
ਜਲੰਧਰ: ਨਕੋਦਰ ਦੇ ਬੀਡੀਪੀਓ ਦਫ਼ਤਰ ਦੇ ਬਾਹਰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰ ਲੋਕਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ। ਪੇਂਡੂ ਮਜ਼ਦੂਰ ਯੂਨੀਅਨ ਨਕੋਦਰ ਦੇ ਪ੍ਰਧਾਨ ਜਸਵਿੰਦਰ ਸਿੰਘ ਭੋਗਲ ਨੇ ਕਿਹਾ ਕਿ ਮਨਰੇਗਾ ਦੇ ਮਜ਼ਦੂਰ ਜੋ ਕਿ ਇਸ ਕਰਫ਼ਿਊ ਦੌਰਾਨ ਬੇਰੁਜ਼ਗਾਰ ਰਹੇ, ਸਰਕਾਰ ਇਨ੍ਹਾਂ ਲੋਕਾਂ ਦੇ ਖਾਤੇ ਵਿੱਚ ਉਸੇ ਹਿਸਾਬ ਨਾਲ ਪੈਸੇ ਪਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੇ ਕਰਜ਼ੇ ਮਾਫ਼ ਕੀਤੇ ਜਾਣ।