ਰੁੱਖ ਕਟਾਈ ਦੌਰਾਨ ਟੁੱਟੀਆਂ ਬਿਜਲੀ ਦੀਆਂ ਤਾਰਾਂ ਕਾਰਨ ਲੋਕ ਪ੍ਰੇਸ਼ਾਨ - ਜੰਡੂਸਿੰਘਾ ਹਾਈਵੇ 'ਤੇ ਰੁੱਖ ਦੀ ਕਟਾਈ
ਜਲੰਧਰ: ਜੰਡੂਸਿੰਘਾ ਹਾਈਵੇ 'ਤੇ ਰੁੱਖ ਦੀ ਕਟਾਈ ਦੇ ਦੌਰਾਨ ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਸਥਾਨਕ ਲੋਕਾਂ ਨੂੰ ਖ਼ਾਸੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਣਯੋਗ ਹੈ ਕਿ ਹੋਸ਼ਿਆਰਪੁਰ-ਜਲੰਧਰ ਹਾਈਵੇ ਦੀਆਂ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਜਾਰੀ ਹੈ, ਜਿਸ ਦੇ ਚੱਲਦੇ ਜੰਡੂਸਿੰਘਾ ਪਿੰਡ ਵਿੱਚ ਰੁੱਖਾਂ ਦੀ ਲਗਾਤਾਰ ਕਟਾਈ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਜਲਦਬਾਜ਼ੀ ਦੇ ਨਾਲ ਅੰਨ੍ਹੇਵਾਹ ਰੁੱਖ ਕੱਟੇ ਜਾ ਰਹੇ ਹਨ, ਜਿਸ ਕਰਕੇ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਉੱਥੇ ਦੀ ਬਿਜਲੀ ਵੀ ਬੰਦ ਹੋ ਗਈ। ਇਸ ਦੇ ਚਲਦਿਆਂ ਆਸਪਾਸ ਦੀਆਂ ਦੁਕਾਨਾਂ ਅਤੇ ਘਰਾਂ ਵਿੱਚ ਪਿਛਲੇ ਚਾਰ ਦਿਨਾਂ ਤੋਂ ਬਿਜਲੀ ਨਹੀਂ ਆਈ ਹੈ ਅਤੇ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਡੀਕਲ ਸਟੋਰ ਦੇ ਮਾਲਕ ਤਰਨਜੀਤ ਮਰਵਾਹਾ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਮਹਿਕਮੇ ਨੂੰ ਕਈ ਵਾਰ ਇਸ ਦੀ ਕੰਪਲੇਟ ਕੀਤੀ ਪਰ ਹਾਲੇ ਤੱਕ ਉਨ੍ਹਾਂ ਵੱਲੋਂ ਇਸ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਡੈਂਟਲ ਕਲੀਨਿਕ ਹੈ ਅਤੇ ਉਸ ਵਿੱਚ ਕਈ ਵਾਰ ਐਮਰਜੈਂਸੀ ਸਰਵਿਸ ਵੀ ਆ ਜਾਂਦੇ ਹਨ ਅਤੇ ਬਿਜਲੀ ਨਾ ਹੋਣ ਕਾਰਨ ਉਨ੍ਹਾਂ ਨੂੰ ਅਤੇ ਮਰੀਜ਼ਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।