ਸੜਕਾਂ ਦੀ ਖਸਤਾ ਹਾਲਤ ਕਾਰਨ ਲੋਕ ਪਰੇਸ਼ਾਨ - ਸਰਕਾਰ
ਰੂਪਨਗਰ: ਜਿੱਥੇ ਸਰਕਾਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਤਸਵੀਰਾਂ ਕੁਝ ਹੋਰ ਹੀ ਬਿਆਨ ਕਰ ਰਹੀਆਂ ਹਨ।ਸ਼ਹਿਰ ਦੀਆਂ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ ਨੂੰ ਆਉਣ ਜਾਣ ਦੇ ਵਿੱਚ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ। ਲੰਮੇ ਸਮੇਂ ਤੋਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਤੇ ਨਾ ਹੀ ਮੁਰੰਮਤ ਹੋਈ ਹੈ। ਸੜਕਾਂ ਦੇ ਟੁੱਟਣ ਕਾਰਨ ਲਗਾਤਾਰ ਦੁਰਘਟਨਾਵਾਂ ਵੀ ਵਾਪਰ ਰਹੀਆਂ ਹਨ ਪਰ ਗਨੀਮਤ ਇਹ ਰਹੀ ਹੈ ਕਿ ਕਿਸੇ ਦੀ ਜਾਨ ਨਹੀਂ ਗਈ ।ਹੁਣ ਤੱਕ ਭਾਵੇਂ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਸਮੇਂ ਸਮੇਂ ਉੱਤੇ ਰੋਪੜ ਦੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਲੇਕਿਨ ਸੜਕਾਂ ਦੇ ਮਾਮਲੇ ਦੇ ਵਿੱਚ ਇਹ ਦਾਅਵੇ ਖੋਖਲੇ ਦਿਖਾਈ ਦਿੰਦੇ ਹਨ।ਇਸ ਸਬੰਧੀ ਕਾਰਜਕਾਰੀ ਅਫਸਰ ਭਜਨ ਲਾਲ ਦਾ ਕਹਿਣਾ ਸੀ ਕਿ ਸੜਕਾਂ ਦੀ ਹਾਲਤ ਜ਼ਰੂਰ ਖ਼ਰਾਬ ਹੈ ਲੇਕਿਨ ਇਨ੍ਹਾਂ ਦੀ ਮੁਰੰਮਤ ਦੇ ਲਈ ਜਲਦ ਤੋਂ ਜਲਦ ਟੈਂਡਰ ਲਗਾਇਆ ਜਾਏਗਾ ਅਤੇ ਜਿੱਥੇ ਜਿੱਥੇ ਸੜਕਾਂ ਦੀ ਮੁਰੰਮਤ ਕਰਨ ਵਾਲੀ ਹੈ ਉਸ ਦੀ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।