ਭਾਰੀ ਮੀਂਹ ਕਾਰਨ ਲੋਕ ਹੋ ਰਹੇ ਪ੍ਰੇਸ਼ਾਨ - People are facing problems due to heavy rain
ਹੁਸ਼ਿਆਰਪੁਰ: ਸੂਬੇ ਭਰ ਵਿੱਚ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਿੱਥੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਨਜ਼ਰ ਆ ਰਹੀ ਹੈ, ਉੱਥੇ ਹੀ ਮੀਂਹ ਦੇ ਕਾਰਨ ਬਾਹਰ ਕੰਮ ਧੰਦੇ ਲਈ ਆਉਣ-ਜਾਣ ਵਾਲੇ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਚੱਲਦੇ ਹੀ ਗੜ੍ਹਸ਼ੰਕਰ ਵਿੱਚ ਪੈ ਰਹੇ ਲਗਾਤਰ ਮੀਂਹ ਕਾਰਨ ਸੜਕਾਂ ’ਤੇ ਪਾਣੀ (heavy rain) ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੰਗਲ ਰੋੜ ’ਤੇ ਸੜਕ ਉੱਤੇ ਪਏ ਖੱਡਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਆ ਰਹੀ ਹੈ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸੜਕ ਦੀ ਮੁਰੰਮਤ ਕੀਤੀ ਜਾਵੇ ਅਤੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ।