ਲਗਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਅੱਕੇ ਲੋਕ, ਮੋਦੀ ਸਰਕਾਰ 'ਤੇ ਸਾਧੇ ਨਿਸ਼ਾਨੇ - petrol and diesel prices
ਅੰਮ੍ਰਿਤਸਰ: ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਕਰਕੇ ਲੋਕ ਬਹੁਤ ਪ੍ਰੇਸ਼ਾਨ ਹਨ। ਵਧ ਰਹੀਆਂ ਕੀਮਤਾਂ ਕਰਕੇ ਲੋਕਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ਼ ਪਾਇਆ ਜਾ ਰਿਹਾ ਹੈ। ਇਸ ਸਬੰਧੀ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਅੱਛੇ ਦਿਨ ਲਿਆਉਣ ਦੇ ਵਾਅਦੇ ਕੀਤੇ ਸਨ ਪਰ ਇਹ ਤਾਂ ਉਨ੍ਹਾਂ ਦਿਨਾਂ ਨਾਲੋਂ ਵੀ ਬੁਰੇ ਦਿਨ ਹਨ। ਨਿੱਤ ਵਧ ਰਹੀ ਮਹਿਗਾਈਂ ਨੇ ਆਮ ਲੋਕਾਂ ਦਾ ਜਿਊਣਾ ਦੁੱਬਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵਧ ਰਹੀਆਂ ਕੀਮਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਜੇਕਰ ਇਨ੍ਹਾਂ ਵਿੱਚ ਇੰਝ ਹੀ ਵਾਧਾ ਹੁੰਦਾ ਗਿਆ ਤਾਂ ਆਮ ਬੰਦੇ ਨੂੰ ਘਰ ਚਲਾਉਣਾ ਔਖਾ ਹੋ ਜਾਵੇਗਾ।