ਨਿੱਜੀ ਹਸਪਤਾਲਾਂ 'ਚ ਹੋ ਰਹੀ ਹੈ ਲੋਕਾਂ ਦੀ ਲੁੱਟ :ਜੱਟ ਮਹਾਂ ਸਭਾ - ਨਿੱਜੀ ਹਸਪਤਾਲਾਂ
ਹੁਸ਼ਿਆਰਪੁਰ:ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਇਸ ਤੇ ਬੋਲਦੇ ਹੋਏ ਜੱਟ ਮਹਾ ਸਭਾ ਪੰਜਾਬ ਦੇ ਇੰਚਾਰਜ ਅਜਾਇਬ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਚਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਨੀ ਚਾਹੀਦੀ ਹੈ ਅਤੇ ਇਸਦੇ ਨਾਲ ਹੀ ਸੈਂਟਰ ਦੀ ਬੀਜੇਪੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਆਪਸ ਵਿੱਚ ਤਾਲਮੇਲ ਕਰਕੇ ਕੋਰੋਨਾ ਮਹਾਂਮਾਰੀ ਨਾਲ ਲੜਨ ਲਈ ਲੋਕਾਂ ਦੀ ਮੱਦਦ ਕਰਨੀ ਚਾਹੀਦੀ ਹੈ। ਉਨ੍ਹਾ ਕਿਹਾ ਕਿ ਕੋਰੋਨਾ ਮਹਾਂਮਾਰੀ 'ਚ ਨਿੱਜੀ ਹਸਪਤਾਲਾਂ ਵਿੱਚ ਲੋਕਾਂ ਦੀ ਲੁੱਟ ਹੋ ਰਹੀ ਲੋਕਾਂ ਨੂੰ ਲੁੱਟ ਤੋਂ ਬਚਾਉਣ ਲਈ ਸਰਕਾਰ ਢੁਕਮੇ ਕਦਮ ਚੁੱਕੇ।