petrol diesel price:ਵਧ ਰਹੀਆਂ ਤੇਲ ਦੀਆਂ ਕੀਮਤਾਂ ਤੋਂ ਲੋਕ ਹੋਏ ਪਰੇਸ਼ਾਨ - ਗੁਰਦਾਸਪੁਰ
ਗੁਰਦਾਸਪੁਰ: ਲਗਾਤਾਰ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਾਰਨ ਆਮ ਲੋਕ ਪਰੇਸ਼ਾਨ ਹਨ। ਪੈਟਰੋਲ ਦੀਆ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੋਰ ਵਸਤਾਂ ਚ ਵੀ ਮਹਿੰਗਾਈ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਜਿਸਦਾ ਅਸਰ ਆਮ ਲੋਕਾਂ ਦੀ ਜੇਬ ’ਤੇ ਪੈ ਰਿਹਾ ਹੈ। ਇਸ ਸਬੰਧ ਚ ਆਮ ਲੋਕਾਂ ਦਾ ਕਹਿਣਾ ਹੈ ਕਿ ਦਿਨੋਂ ਦਿਨ ਵਧ ਰਹੀ ਮਹਿੰਗਾਈ ਕਾਰਨ ਮੱਧ ਵਰਗ ਦੇ ਪਰਿਵਾਰਾਂ ਦੇ ਬਜਟ ’ਤੇ ਕਾਫੀ ਅਸਰ ਪੈ ਰਿਹਾ ਹੈ। ਆਮਦਨੀ ਘੱਟ ਹੁੰਦੀ ਹੈ ਅਤੇ ਖਰਚਾ ਜਿਆਦਾ ਹੈ। ਉਨ੍ਹਾਂ ਦੀ ਆਮਦਨੀ ’ਚ ਵਾਧਾ ਨਹੀਂ ਹੋ ਰਿਹਾ ਹੈ ਪਰ ਮਹਿੰਗਾਈ ਦਿਨੋ ਦਿਨ ਵਧ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਕੋਲੋਂ ਅਪੀਲ ਕੀਤੀ ਹੈ ਕਿ ਉਹ ਪੈਟਰੋਲ ਡੀਜਲ ਦੀਆਂ ਕੀਮਤਾਂ ਨੂੰ ਘੱਟ ਕਰਨ ਤਾਂ ਕਿ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ।