ਲਗਾਤਾਰ ਵਧ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ - People worried
ਸ਼੍ਰੀ ਮੁਕਤਸਰ ਸਾਹਿਬ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਵਾਧੇ ਤੋਂ ਆਮ ਲੋਕ ਬਹੁਤ ਪ੍ਰੇਸ਼ਾਨ ਹਨ। ਕੀਮਤਾਂ ਵਧਣ ਕਰਕੇ ਵਧ ਰਹੀ ਮਹਿਗਾਈਂ ਚ ਆਮ ਬੰਦੇ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਲਗਾਤਾਰ ਹੋਣ ਵਾਲੇ ਇਸ ਵਾਧੇ ਕਰਕੇ ਲੋਕਾਂ ਵਿੱਚ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆ ਨਾਲ ਮਿਲ ਕੇ ਆਮ ਬੰਦੇ ਦਾ ਗਲਾ ਘੋਟ ਰਹੀ ਹੈ। ਕੇਂਦਰ ਸਰਕਾਰ ਨੂੰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਘੱਟ ਕਰਨੀਆਂ ਚਾਹੀਦੀਆਂ ਹਨ।