ਜਲੰਧਰ ਡੀਸੀ ਦਫ਼ਤਰ ਬਾਹਰ ਲੋਕਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
ਜਲੰਧਰ: ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ 'ਚ ਮੋਦੀ ਸਰਕਾਰ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸੇ ਤਹਿਤ ਜਲੰਧਰ ਦੇ ਡੀਸੀ ਦਫ਼ਤਰ ਬਾਹਰ ਕੁੱਝ ਨੌਜਵਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਨੌਜਵਾਨ ਰੂਬਲ ਸੰਧੂ ਨੇ ਦੱਸਿਆ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ। ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਨਹੀਂ ਲਵੇਗੀ ਤਾਂ ਇੱਦਾਂ ਹੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਰਹੇਗਾ।