CBSE ਬੋਰਡ ਵਿੱਚੋਂ ਪੰਜਾਬੀ ਭਾਸ਼ਾ ਖ਼ਤਮ ਕੀਤੇ ਜਾਣ ਦੀ ਲੋਕਾਂ ਨੇ ਕੀਤੀ ਨਿੰਦਿਆ
ਗੁਰਦਾਸਪੁਰ: ਸੀ.ਬੀ.ਐਸ.ਈ ਬੋਰਡ ਵਿੱਚੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤੇ ਜਾਣ ਦੇ ਰੋਸ ਵਜੋਂ ਗੁਰਦਾਸਪੁਰ ਦੇ ਲੋਕਾਂ ਨੇ ਕੇਂਦਰ ਸਰਕਾਰ ਦੀ ਨਿੰਦਿਆ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਤੁਰੰਤ ਵਾਪਿਸ ਲੈਣਾ ਚਾਹੀਦਾ। ਉਹਨਾਂ ਕਿਹਾ ਕਿ ਇਸ ਤਰ੍ਹਾਂ ਤਾਂ ਪੰਜਾਬੀ ਭਾਸ਼ਾ ਖ਼ਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਸ਼ੁਰੂ ਤੋਂ ਹੀ ਧੱਕਾ ਹੁੰਦਾ ਆ ਰਿਹਾ ਹੈ, ਪਹਿਲਾਂ ਜੇ.ਐੱਡ. ਕੇ ਵਿਚੋਂ ਪੰਜਾਬੀ ਭਾਸ਼ਾ ਨੂੰ ਖ਼ਤਮ ਕੀਤਾ ਗਿਆ ਅਤੇ ਹੁਣ ਸੀ.ਬੀ.ਐਸ.ਈ ਬੋਰਡ ਵੱਲੋਂ ਪੰਜਾਬੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਹ ਸਰਾਸਰ ਪੰਜਾਬੀ ਭਾਸ਼ਾ ਨਾਲ ਗ਼ਲਤ ਹੋ ਰਿਹਾ ਹੈ।