ਨਵੇਂ ਸਾਲ 'ਤੇ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਹੋਈ ਨਤਮਸਤਕ - ਗੁਰਦੁਆਰਾ ਟਾਹਲੀਆਣਾ ਸਾਹਿਬ
ਲੁਧਿਆਣਾ: ਰਾਏਕੋਟ ਵਿਖੇ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਧਾਰਮਿਕ ਸਮਾਗਮ ਦੌਰਾਨ ਇਲਾਹੀ ਬਾਣੀ ਦੇ ਪ੍ਰਵਾਹ ਦੌਰਾਨ ਗੁਰੂਘਰ ਦੇ ਹਜ਼ੂਰੀ ਕੀਰਤਨੀ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਨੇ ਦਿੰਦਿਆਂ ਕਿਹਾ ਕਿ ਹਰ ਕੰਮ ਦੀ ਆਰੰਭਤਾ ਮੌਕੇ ਸਾਨੂੰ ਗੁਰੂ ਚਰਨਾਂ ਦਾ ਓਟ ਆਸਰਾ ਲੈਣਾ ਚਾਹੀਦੀ ਹੈ ਤਾਂ ਜੋ ਗੁਰੂ ਸਾਹਿਬ ਦੀ ਕਿਰਪਾ ਬਣੀ ਰਹੇ।