ਤਰਨਤਾਰਨ ਦੀਆਂ ਸੜਕਾਂ 'ਤੇ ਉੱਤਰੇ CAA ਤੇ NPR ਦੇ ਵਿਰੋਧ 'ਚ ਪ੍ਰਦਰਸ਼ਨਕਾਰੀ - ਨਾਗਰਿਕਤਾ ਸੋਧ ਕਾਨੂੰਨ
ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ 14 ਕਿਸਾਨ ਜਥੇਬੰਦੀਆਂ ਸੜਕਾਂ 'ਤੇ ਉਤਰ ਗਈਆਂ ਹਨ। ਉਨ੍ਹਾਂ ਨੇ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋ ਦਿੱਲੀ ਵਿੱਚ ਦੰਗੇ ਕਰਵਾਕੇ ਮੁੜ '84 ਦੇ ਕਾਂਡ ਨੂੰ ਦੁਹਰਾਇਆ ਹੈ। ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਪੰਨੂੰ ਨੇ ਕਿਹਾ ਕਿ (ਸੀਏਏ) ਨਾਗਰਿਕਤਾ ਸੋਧ ਕਾਨੂੰਨ ਤੇ (ਐਨਪੀਆਰ) ਨਾਗਰਿਕ ਆਬਾਦੀ ਰਜਿਸਟਰ ਆਦਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ, ਜੋ ਹੱਕਾਂ ਨੂੰ ਖੋਹਣ ਲਈ ਬਣਾਏ ਗਏ ਹਨ ਅਤੇ ਸਾਨੂੰ ਸਾਡੇ ਦੇਸ਼ ਵਿੱਚ ਹੀ ਇਹ ਕਾਨੂੰਨ ਵਿਦੇਸ਼ੀ ਬਣਾ ਰਹੇ ਹਨ, ਇਸ ਦੇ ਵਿਰੁੱਧ ਉਨ੍ਹਾਂ ਨੇ ਸ਼ੁਕਰਵਾਰ ਨੂੰ 14 ਕਿਸਾਨ ਜਥੇਬੰਦੀਆਂ ਵਲੋਂ ਪੱਟੀ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਉਨ੍ਹਾਂ ਅੱਜ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਪੇਸ਼ ਕੀਤੇ ਬਜਟ ਦੀ ਨਿਖੇਧੀ ਕਰਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੇ ਹੱਕ ਵਿੱਚ ਕੋਈ ਨੀਤੀ ਨਹੀਂ ਲੈ ਕੇ ਆਈ ਹੈ।