ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਦੋ ਕੋਰੋਨਾ ਪੌਜ਼ੀਟਿਵ ਮਾਮਲੇ ਆਉਣ ਮਗਰੋਂ ਲੋਕ ਹੋਏ ਚੌਕਸ - ਪੰਜਾਬ 'ਚ ਕਰਫਿਊ
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਵਾਇਰਸ ਦੇ ਦੋ ਮਾਮਲੇ ਪੌਜ਼ੀਟਿਵ ਆਉਣ ਮਗਰੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ 'ਚ ਲੋਕਾਂ ਨੇ ਪਿੰਡਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪਿੰਡ ਵਾਸੀਆਂ ਵੱਲੋਂ ਆਉਣ-ਜਾਣ ਵਾਲੇ ਰਸਤੀਆਂ ਉੱਤੇ ਨਾਕੇਬੰਦੀ ਕੀਤੀ ਗਈ ਹੈ ਤੇ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਪਿੰਡਾਂ ਨੂੰ ਪੂਰੀ ਤਰ੍ਹਾਂ ਸੈਨੇਟਾਈਜ਼ ਕਰਨ ਦਾ ਕੰਮ ਵੀ ਜਾਰੀ ਹੈ।