ਚੰਡੀਗੜ ਦੇ ਲੋਕਾਂ ਨੂੰ ਮਿਲੇਗੀ ਵੀਡੀਓ ਕਾਲ 'ਤੇ ਡਾਕਟਰੀ ਸਲਾਹ
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਦੀਆਂ ਦੋ ਮੁੱਖ ਸੰਸਥਾਵਾਂ ਨੇ ਵੀਡੀਓ ਕਾਲ ਰਾਹੀ ਮਰੀਜ਼ਾਂ ਨੂੰ ਡਾਕਟਰੀ ਮਸ਼ਵਰੇ ਦੀ ਸਹੂਲਤ ਦਿੱਤੀ ਹੈ। ਇਹ ਸਹੂਲਤ ਸੈਕਟਰ 16 ਦੇ ਸਰਕਾਰੀ ਹਸਪਤਾਲ ਅਤੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਨੇ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਅਫ਼ਸਰਾਂ ਨੂੰ ਹੁਕਮ ਦਿੱਤੇ ਹਨ। ਇਹ ਸਹੂਤਲ ਮਰੀਜ਼ਾਂ ਨੂੰ ਮੈਡੀਕਲ ਪ੍ਰਸਥਿਤੀਆਂ 'ਤੇ ਟੈਲੀਮੈਡੀਸਨ ਵੀਡੀਓ ਰਾਹੀ ਮਿਲੇਗੀ।