ਕੋਰੋਨਾ ਵਾਇਰਸ ਤੋਂ ਬਚਾਅ ਲਈ ਸੈਕਟਰ 27 ਦੇ ਲੋਕਾਂ ਨੇ ਇਲਾਕੇ ਨੂੰ ਕੀਤਾ ਸੀਲ - ਚੰਡੀਗੜ੍ਹ ਨਿਊਜ਼ ਅਪਡੇਟ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਤੱਕ ਸੂਬੇ 'ਚ ਕੋਰੋਨਾ ਦੇ 358 ਮਾਮਲੇ ਪੌਜ਼ੀਟੀਵ ਪਾਏ ਗਏ ਹਨ। ਇਸ ਦੇ ਚਲਦੇ ਚੰਡੀਗੜ੍ਹ ਦੇ ਸੈਕਟਰ 27 ਦੇ ਲੋਕਾਂ ਨੇ ਇੱਕਜੁੱਟ ਹੋ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਇਸ ਦੌਰਾਨ ਸੈਕਟਰ ਦੇ ਹਰ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਇਲਾਕਾ ਵਾਸੀਆਂ ਵੱਲੋਂ ਹਰ ਆਉਣ -ਜਾਣ ਵਾਲੇ ਵਿਅਕਤੀ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਇਲਾਕੇ ਦੇ ਕੌਂਸਲਰ ਦਵਿੰਦਰ ਸਿੰਘ ਬਬਲਾ ਨੇ ਕਿਹਾ ਕਿ ਇਹ ਕੰਮ ਪੁਲਿਸ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਮੁਹਿੰਮ 'ਚ ਪੂਰਾ ਸਾਥ ਦਿੱਤਾ ਜਾ ਰਿਹਾ ਹੈ।