ਕਿਸਾਨਾਂ ਦੇ ਸਮਰਥਨ ਵਿੱਚ ਮੁਹੱਲਾ ਵਾਸੀਆਂ ਨੇ ਮੋਦੀ ਦਾ ਕੀਤਾ ਪਿੱਟ ਸਿਆਪਾ - ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਮੋਗਾ: ਸ਼ਹਿਰ ਦੇ ਦੁਸਾਂਝ ਰੋਡ 'ਤੇ ਰਹਿਣ ਵਾਲੇ ਕੁਝ ਲੋਕਾਂ ਨੇ ਇਕੱਠੇ ਹੋ ਕੇ ਮੋਗਾ ਦੇ ਜੋਗਿੰਦਰ ਸਿੰਘ ਚੌਕ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ਇਸ ਦੌਰਾਨ ਲੋਕਾਂ ਨੇ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਤੋਂ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਉੱਥੇ ਹੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਗਈ। ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਹੱਲਾ ਨਿਵਾਸੀ ਕਰਮਜੀਤ ਮਾਨ ਨੇ ਕਿਹਾ ਕਿ ਮੋਦੀ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।