ਹਲਕਾ ਅਮਲੋਹ ਦੀ ਸੰਗਤ ਨੇ 10 ਟਰਾਲੀਆਂ ਕਣਕ ਦੀਆਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਲਿਆਂਦੀਆਂ - ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਫਤਿਹਗੜ੍ਹ ਸਾਹਿਬ: ਕੋਵਿੰਡ-19 ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਗੁਰਦੁਆਰਿਆਂ 'ਚ ਸੰਗਤ ਦੀ ਸੇਵਾ ਲਈ ਚੱਲ ਰਹੇ ਲੰਗਰਾਂ ਲਈ ਰਸਦ ਪਹੁੰਚਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੇਵਾਦਾਰਾਂ ਨੂੰ ਵੱਧ ਤੋਂ ਵੱਧ ਗੁਰਦੁਆਰਾ ਸਾਹਿਬਾਨ ਵਿੱਚ ਕਣਕ ਅਤੇ ਹੋਰ ਰਸਦ ਪਹੁੰਚਾਉਣ ਦੀ ਅਪੀਲ 'ਤੇ ਅਮਲ ਕਰਦਿਆਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਦੀ ਸੰਗਤ ਵੱਲੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ 'ਚ 10 ਟਰਾਲੀਆਂ ਕਣਕ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਲੰਗਰ ਹਾਲ ਲਈ ਲਿਆਂਦੀ ਗਈ।