ਸਾਫ ਪਾਣੀ ਲਈ ਤਰਸੇ ਪਿੰਡ ਕੋਟਲੀ ਦੇ ਲੋਕ - ਗੰਦੇ ਪਾਣੀ ਦੀ ਸਮੱਸਿਆ
ਲੁਧਿਆਣਾ:ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ,ਪਰ ਇਹ ਦਾਅਵੇ ਪਾਇਲ ਹਲਕੇ ਦੇ ਪਿੰਡ ਕੋਟਲੀ 'ਚ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਕਿਉਂਕਿ ਇਥੇ ਦੇ ਲੋਕ ਪੀਣ ਵਾਲੇ ਸਾਫ ਪਾਣੀ ਤੋਂ ਵਾਂਝੇ ਹਨ। ਦੱਸਣਯੋਗ ਹੈ ਕਿ ਪਿੰਡ ਕੋਟਲੀ ਪੰਜਾਬ ਦੇ ਮਰਹੂਮ ਮੁਖ ਮੰਤਰੀ ਬੇਅੰਤ ਸਿੰਘ ਦਾ ਪਿੰਡ ਹੈ। ਪਿੰਡ ਦੇ ਲੋਕ ਬੀਤੇ ਕਈ ਸਾਲਾਂ ਤੋਂ ਸਾਫ ਪਾਣੀ ਲਈ ਤਰਸ ਰਹੇ ਹਨ।ਇਥੋਂ ਦੇ ਹਲਾਤ ਇੰਨੇ ਕੁ ਖ਼ਰਾਬ ਹੋ ਚੁੱਕੇ ਹਨ ਕਿ ਲੋਕ ਜੇਕਰ ਗੰਦਾ ਪਾਣੀ ਇਸਤੇਮਾਲ ਕਰਦੇ ਹਨ ਤਾਂ ਉਹ ਕਈ ਰੋਗਾਂ ਦੇ ਸ਼ਿਕਾਰ ਹੋ ਜਾਂਦੇ ਹਨ। ਪੀਣ ਦੇ ਲਈ ਉਨ੍ਹਾਂ ਨੂੰ ਹੋਰਨਾਂ ਲੋਕਾਂ ਦੇ ਘਰੋਂ ਪਾਣੀ ਲਿਆਉਣਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਇਸ ਸਬੰਧੀ ਕਈ ਵਾਰ ਜਲ ਸਪਲਾਈ ਵਿਭਾਗ ਤੇ ਨਗਰ ਨਿਗਮ ਨੂੰ ਸ਼ਿਕਾਇਤ ਦੇ ਚੁੱਕੇ ਹਨ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਸ ਬਾਰੇ ਐਸਡੀਐਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਜਲਦ ਲੋਕਾਂ ਦੀ ਸਮੱਸਿਆ ਹੱਲ ਕਰਨ ਦਾ ਭਰੋਸਾ ਦਿੱਤਾ।