ਸ੍ਰੀ ਫਤਿਹਗੜ੍ਹ ਸਾਹਿਬ: ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਪਿੰਡ ਧਧੋਂਦਾ ਦੇ ਲੋਕ ਪ੍ਰੇਸ਼ਾਨ - ਗੰਦੇ ਪਾਣੀ ਦੀ ਨਿਕਾਸੀ
ਸ੍ਰੀ ਫਤਿਹਗੜ੍ਹ ਸਾਹਿਬ: ਇੱਕ ਪਾਸੇ ਕੋਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਦੇਣ ਦੀ ਗੱਲ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਧਧੋਂਦਾ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦੇ ਕਾਰਨ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ। ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਦੇ ਦਿਨਾਂ ਵਿੱਚ ਉਨ੍ਹਾਂ ਦੀ ਮੁਸ਼ਕਲ ਹੋਰ ਵੱਧ ਜਾਂਦੀ ਹੈ ਕਿਉਂਕਿ ਨਾਲੀਆਂ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਆ ਜਾਂਦਾ ਹੈ, ਜਿਸ ਕਾਰਨ ਪਿੰਡ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ।