ਮਾਘੀ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਭਾਰੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ - 40 ਮੁਕਤਿਆਂ ਦੀ ਯਾਦ
ਸ੍ਰੀ ਫ਼ਤਹਿਗੜ੍ਹ ਸਾਹਿਬ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਗਤ ਨੇ ਵੱਡੀ ਗਿਣਤੀ 'ਚ ਹਾਜ਼ਰੀ ਲਾਈ। ਸੰਗਤ ਨੇ ਗੁਰਬਾਣੀ ਦਾ ਜਾਪ ਕਰਦਿਆਂ ਹੋਏ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਮਾਘੀ ਦਾ ਇਤਿਹਾਸ ਦੱਸਦੇ ਹੋਏ ਕਿਹਾ ਕਿ ਇਹ ਦਿਹਾੜਾ 40 ਮੁਕਤਿਆਂ ਦੀ ਯਾਦ 'ਚ ਮਨਾਇਆ ਜਾਂਦਾ ਹੈ। ਗੁਰਦੁਆਰਾ ਸਾਹਿਬ ਵਿਖੇ ਸਵੇਰ ਤੋਂ ਗੁਰਮਤਿ ਸਮਾਗਮ ਹੋ ਰਹੇ ਹਨ ਅਤੇ ਢਾਡੀ ਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਾਉਂਦੇ ਹਨ।