ਕੋਰੋਨਾ ਸੈਂਪਲਿੰਗ ਦਾ ਲੋਕ ਕਰ ਰਹੇ ਵਿਰੋਧ - ਕੋਰੋਨਾ ਸੈਂਪਲਿੰਗ
ਪਠਾਨਕੋਟ: ਇੱਕ ਪਾਸੇ ਜਿੱਥੇ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ ਤੇ ਸਿਹਤ ਵਿਭਾਗ ਵੱਲੋਂ ਲਗਾਤਾਰ ਪਠਾਨਕੋਟ ਦੇ ਲੋਕਾਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਲੋਕ ਇਸ ਦਾ ਵਿਰੋਧ ਵੀ ਕਰਨ ਲੱਗ ਗਏ ਹਨ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਗੜਥੋਲੀ ਮੁਹੱਲੇ ਵਿੱਚ ਜਿਥੇ ਕਿ ਸਿਹਤ ਵਿਵਾਗ ਨੂੰ ਮੁਹੱਲਾ ਵਾਸੀਆਂ ਨੇ ਵਾਪਿਸ ਭੇਜ ਦਿੱਤਾ ਗਿਆ। ਇਸ ਨੂੰ ਲੈ ਕੇ ਨਗਰ ਨਿਗਮ ਦੇ ਕੌਂਸਲਰ ਨੇ ਇਥੇ ਤੱਕ ਕਹਿ ਦਿੱਤਾ ਕਿ ਇਸ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ।