ਨਾਜਾਇਜ਼ ਮਾਈਨਿੰਗ ਦੇ ਖਿਲਾਫ ਲੋਕਾਂ ਨੇ ਕੀਤੀ ਆਵਾਜ਼ ਬੁਲੰਦ - ਨਾਜਾਇਜ਼ ਮਾਈਨਿੰਗ
ਜ਼ਿਲ੍ਹੇ ’ਚ ਨਾਜਾਇਜ਼ ਮਾਈਨਿੰਗ ਦੇ ਖਿਲਾਫ ਇਲਾਕਾ ਸੰਘਰਸ਼ ਕਮੇਟੀ ਵੱਲੋਂ ਕਮਲਾਂ ਮੌੜ ਵਿਖੇ ਧਰਨਾ ਲਗਾਇਆ ਗਿਆ। ਜਿਸ ਵਿੱਚ ਸਥਾਨਕ ਲੋਕਾਂ ਵੱਲੋਂ ਇਕੱਠੇ ਹੋ ਕੇ ਖੇਤਰ ਦੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਖਿਲਾਫ਼ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਖੇਤਰ ਦੇ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਪ੍ਰਸ਼ਾਸਨ ਅਤੇ ਸਰਕਾਰ ਦੀ ਮਿਲੀਭੁਗਤ ਨਾਲ ਚੱਲ ਰਹੀ ਹੈ ਅਤੇ ਜਿਸ ਤਰੀਕੇ ਨਾਲ ਕੁਦਰਤੀ ਵਾਤਾਵਰਨ ਦੀ ਲੁੱਟ ਹੋ ਰਹੀ ਹੈ ਉਸ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਹੁਣ ਲੋਕ ਇਕੱਠੇ ਹੋ ਚੁੱਕੇ ਹਨ ਅਤੇ ਸਰਕਾਰ ਨੂੰ ਮਜ਼ਬੂਰੀ ਕਾਰਣ ਇਨ੍ਹਾਂ ਲੋਕਾਂ ਦੀ ਆਵਾਜ਼ ਸੁਣਨੀ ਪਵੇਗੀ ਅਤੇ ਇਲਾਕੇ ਦੇ ਵਿੱਚ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣਾ ਪਵੇਗਾ।